ਅੱਜ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ, ਕੁਲਦੀਪ ਧਾਲੀਵਾਲ ਦੇ ਹੱਕ ‘ਚ

0
100055
193c805d6cfa5e7a0c2f96dd8ee19efc1715443351811426 Original

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਅੱਜ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਵੱਡਾ ਰੋਡ ਸ਼ੋਅ ਕਰਨਗੇ।

ਇਸ ਰੋਡ ਸ਼ੋਅ ‘ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਤੇ ਅਰਦਾਸ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ।

LEAVE A REPLY

Please enter your comment!
Please enter your name here