ਕਣਕ ਦੇ ਸਟਾਕ ਦੀ ਦੁਰਵਰਤੋਂ ਲਈ ਵੀਬੀ ਨੇ ਇੰਸਪੈਕਟਰ ਖੁਰਾਕ ਅਤੇ ਸਿਵਲ ਸਪਲਾਈ ਨੂੰ ਗ੍ਰਿਫਤਾਰ ਕੀਤਾ

0
100132
ਕਣਕ ਦੇ ਸਟਾਕ ਦੀ ਦੁਰਵਰਤੋਂ ਲਈ ਵੀਬੀ ਨੇ ਇੰਸਪੈਕਟਰ ਖੁਰਾਕ ਅਤੇ ਸਿਵਲ ਸਪਲਾਈ ਨੂੰ ਗ੍ਰਿਫਤਾਰ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਪਰੋਕਤ ਦੋਸ਼ੀਆਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਉਨ•ਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਨੰਬਰ 14 ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here