ਕੋਈ ਸਰਪ੍ਰਸਤੀ ਨਹੀਂ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਮਾਨ ਦਾ ਸਪੱਸ਼ਟ ਸੰਦੇਸ਼

0
100013
ਕੋਈ ਸਰਪ੍ਰਸਤੀ ਨਹੀਂ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਮਾਨ ਦਾ ਸਪੱਸ਼ਟ ਸੰਦੇਸ਼

ਮੁੱਖ ਮੰਤਰੀ ਨੇ ਮੁਹਾਲੀ ਵਿੱਚ ਗੈਂਗਸਟਰਾਂ ਖ਼ਿਲਾਫ਼ ਪੁਲੀਸ ਕਾਰਵਾਈ ਦੀ ਕੀਤੀ ਸ਼ਲਾਘਾ

ਪੰਜਾਬ ਪੁਲਿਸ ਨੇ 48 ਘੰਟਿਆਂ ਵਿੱਚ ਬਾਕਸਰ ਕਤਲ ਕਾਂਡ ਨੂੰ ਸੁਲਝਾਇਆ

ਸੀਐਮ ਮਾਨ ਦੀ ਏਜੀਟੀਐਫ ਨੇ 11 ਨੂੰ ਬੇਅਸਰ ਕਰਨ ਤੋਂ ਇਲਾਵਾ 1013 ਗੈਂਗਸਟਰ/ਅਪਰਾਧੀ ਗ੍ਰਿਫਤਾਰ ਕੀਤੇ, ਹੁਣ ਤੱਕ 1025 ਹਥਿਆਰ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋ ਗੈਂਗਸਟਰਾਂ ਖਿਲਾਫ ਕਾਰਵਾਈ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਅਤੇ ਆਪਣੇ ਐਕਸ ਅਕਾਊਂਟ ਰਾਹੀਂ ਦੱਸਿਆ ਕਿ ਦੋਵੇਂ ਗੈਂਗਸਟਰ ਗ੍ਰਿਫਤਾਰ ਕਰ ਲਏ ਗਏ ਹਨ।

CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖਿਲਾਫ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ ਹੈ। ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ, ਉਹ ਯਾਦ ਰੱਖਣ ਕਿ ਗੈਂਗਸਟਰਾਂ ਨੂੰ ਹੁਣ ਕੋਈ ਸਿਆਸੀ ਸਰਪ੍ਰਸਤੀ ਨਹੀਂ ਰਹੀ। ਪੰਜਾਬ ਵਿੱਚ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਨਿਊ ਮੁੱਲਾਂਪੁਰ ‘ਚ ਗੈਂਗਸਟਰਾਂ ਅਤੇ ਮੋਹਾਲੀ ਪੁਲਸ ਦੇ ਸਪੈਸ਼ਲ ਸੈੱਲ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ‘ਚ ਦੋ ਗੈਂਗਸਟਰ ਵਿਕਰਮ ਰਾਣਾ ਉਰਫ ਹੈਪੀ ਅਤੇ ਕਿਰਨ ਜ਼ਖਮੀ ਹੋ ਗਏ ਅਤੇ ਫਿਰ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਦੋਵਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਨ੍ਹਾਂ ‘ਤੇ ਬਾਊਂਸਰ ਮਨੀਸ਼ ਕੁਮਾਰ ਦੀ ਹੱਤਿਆ ਦਾ ਵੀ ਦੋਸ਼ ਹੈ। ਮਨੀਸ਼ ਕੁਮਾਰ ਉਰਫ਼ ਮਨੀ ਰਾਣਾ ਦਾ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ। ਮੁਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਮੁਸਤੈਦੀ ਨਾਲ ਕੰਮ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਟੀ.ਜੀ.ਐਫ.) ਦੀ ਸਥਾਪਨਾ ਕੀਤੀ ਹੈ। ਇਸ ਫੋਰਸ ਦੀ ਅਗਵਾਈ ਵਧੀਕ ਡਾਇਰੈਕਟਰ-ਜਨਰਲ (ਏ.ਡੀ.ਜੀ.ਪੀ.) ਰੈਂਕ ਦੇ ਪੁਲਿਸ ਅਧਿਕਾਰੀ ਦੁਆਰਾ ਕੀਤੀ ਜਾਂਦੀ ਹੈ। ਇਸ ਟਾਸਕ ਫੋਰਸ ਦਾ ਉਦੇਸ਼ ਸੰਗਠਿਤ ਅਪਰਾਧ ਦਾ ਖਾਤਮਾ ਕਰਨਾ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣਾ ਹੈ। ਮਾਨ ਸਰਕਾਰ ਪੰਜਾਬ ਪੁਲਿਸ ਦੀ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਿਭਾਗ ਨੂੰ ਲੋੜੀਂਦੀ ਮੈਨਪਾਵਰ, ਨਵੀਨਤਮ ਸਾਜ਼ੋ-ਸਾਮਾਨ ਅਤੇ ਸੂਚਨਾ ਤਕਨਾਲੋਜੀ ਵੀ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਵਾਰ-ਵਾਰ ਕਿਹਾ ਹੈ ਕਿ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਸਫਾਇਆ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ‘ਆਪ’ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਗੈਂਗਸਟਰਵਾਦ ਵਿਰੁੱਧ ਸਖ਼ਤ ਰੁਖ ਅਪਣਾਇਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਸ਼ਾਂਤਮਈ, ਖੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here