ਜਲੰਧਰ ਨੇੜੇ ਭਿਆਨਕ ਐਕਸੀਡੈਂਟ, ਬੱਚੇ ਸਣੇ ਚਾਰ ਲੋਕਾਂ ਦੀ ਮੌਤ

0
100022
ਜਲੰਧਰ ਨੇੜੇ ਭਿਆਨਕ ਐਕਸੀਡੈਂਟ, ਬੱਚੇ ਸਣੇ ਚਾਰ ਲੋਕਾਂ ਦੀ ਮੌਤ

 

ਜਲੰਧਰ : ਜਲੰਧਰ ਜ਼ਿਲ੍ਹੇ ਵਿੱਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਵੀ ਦੱਸੀ ਜਾ ਰਹੀ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ।

ਹਾਸਲ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿੱਚ ਸਵਾਰ ਚਾਰੇ ਵਿਅਕਤੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੁਲਿਸ ਜਲਦ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।

ਮਕਸੂਦਾ ਥਾਣੇ ਦੇ ਐਸਐਚਓ ਬਿਕਰਮ ਸਿੰਘ ਨੇ ਚਾਰਾਂ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਲੋਕ ਇੱਕ ਪਰਿਵਾਰ ਦੇ ਮੈਂਬਰ ਸਨ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦੀ ਹੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here