ਡਿਊਟੀ ‘ਤੇ ਵਾਪਸ ਆਉਣ ਦੇ ਹੁਕਮ ‘ਤੇ ਮਲੂਕਾ ਦੀ ਨੂੰਹ ਦਾ ਪੰਜਾਬ ਸਰਕਾਰ ਨੂੰ ਕਰੜਾ ਜਵਾਬ,

0
100015
ਡਿਊਟੀ 'ਤੇ ਵਾਪਸ ਆਉਣ ਦੇ ਹੁਕਮ 'ਤੇ ਮਲੂਕਾ ਦੀ ਨੂੰਹ ਦਾ ਪੰਜਾਬ ਸਰਕਾਰ ਨੂੰ ਕਰੜਾ ਜਵਾਬ,

 

Parampal Kaur Sidhu: ਬਠਿੰਡਾ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਆਈਏਐਸ ਦੇ ਅਹੁਦੇ ਤੋਂ ਵੀਆਰਐਸ ਸਬੰਧੀ ਪੰਜਾਬ ਸਰਕਾਰ ਦੇ ਨੋਟਿਸ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦੁਬਾਰਾ ਡਿਊਟੀ ‘ਤੇ ਵਾਪਿਸ ਨਹੀਂ ਆਉਣਗੇ। ਪਰਮਪਾਲ ਨੇ ਬੁੱਧਵਾਰ (8 ਮਈ) ਨੂੰ ਕਿਹਾ ਕਿ ਉਹ ਸੇਵਾਮੁਕਤ ਹੋ ਗਈ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੇਵਾਮੁਕਤ ਕਰ ਦਿੱਤਾ ਹੈ। ਇਸ ਲਈ ਹੁਣ ਉਹ (ਪੰਜਾਬ ਸਰਕਾਰ) ਜੋ ਮਰਜ਼ੀ ਕਰ ਸਕਦੇ ਹਨ।

ਐਪਲੀਕੇਸ਼ਨ ਵਿੱਚ ਕੁਝ ਵੀ ਝੂਠ ਨਹੀਂ ਲਿਖਿਆ ਹੈ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੀਆਰਐਸ ਸਬੰਧੀ ਅਰਜ਼ੀ ਵਿੱਚ ਕੁਝ ਵੀ ਝੂਠ ਨਹੀਂ ਲਿਖਿਆ ਹੋਇਆ ਹੈ। ਉਨ੍ਹਾਂ ਨੇ ਅਰਜ਼ੀ ਵਿਚ ਲਿਖਿਆ ਸੀ ਕਿ ਉਹ ਆਪਣੀ ਬੁੱਢੀ ਮਾਂ ਕੋਲ ਰਹਿਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਕੁਝ ਹੋਰ ਵੀ ਪਲਾਨ ਹਨ। ਪਰਮਪਾਲ ਕੌਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ।

ਪੰਜਾਬ ਸਰਕਾਰ ਪਰੇਸ਼ਾਨ ਹੈ – ਪਰਮਪਾਲ
ਪਰਮਪਾਲ 2011 ਬੈਂਚ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੇ ਬਠਿੰਡਾ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ’ਤੇ 1 ਜੂਨ ਨੂੰ ਲੋਕ ਸਭਾ ਚੋਣਾਂ ਤੋਂ ਬਾਅਦ ਆਪਣਾ ਜਵਾਬ ਦਾਖ਼ਲ ਕਰੇਗੀ। ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸਿਰਫ ਉਨ੍ਹਾਂ ਦਾ ਸਮਾਂ ਬਰਬਾਦ ਕਰਨਾ ਚਾਹੁੰਦੀ ਹੈ ਕਿਉਂਕਿ ਉਹ ਪਰੇਸ਼ਾਨ ਹੈ। ਉਨ੍ਹਾਂ ਕਿਹਾ, “ਮੈਂ ਰਾਜਨੀਤੀ ਵਿੱਚ ਆ ਗਈ ਹਾਂ, ਹੁਣ ਮੈਂ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਮੇਰਾ ਇੱਕੋ ਇੱਕ ਉਦੇਸ਼ ਬਠਿੰਡਾ ਦਾ ਵਿਕਾਸ ਕਰਨਾ ਹੈ।”

ਪੰਜਾਬ ਸਰਕਾਰ ਨੇ ਖਾਰਿਜ ਕੀਤਾ ਵੀਆਰਐਸ
ਤੁਹਾਨੂੰ ਦੱਸ ਦਈਏ ਕਿ ਕੇਂਦਰ ਵੱਲੋਂ ਅਸਤੀਫਾ ਪ੍ਰਵਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀ ਵੀਆਰਐਸ (ਸਮੇਂ ਤੋਂ ਪਹਿਲਾਂ ਸੇਵਾਮੁਕਤੀ) ਰੱਦ ਕਰਕੇ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪਰਮਪਾਲ ਕੌਰ ਆਈਏਐਸ ਦੀ ਨੌਕਰੀ ਤੋਂ ਵੀਆਰਐਸ ਲੈ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ।

ਦਰਅਸਲ, ਪਰਮਪਾਲ ਕੌਰ ਦੀ ਵੀਆਰਐਸ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਸਤੀਫ਼ੇ ਦੇ ਨਾਲ-ਨਾਲ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਨੂੰ ਮੁਆਫ ਕਰਨ ਦੀ ਵੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਆਪਣੇ ਨੋਟਿਸ ਵਿੱਚ ਸਪੱਸ਼ਟ ਕੀਤਾ ਹੈ ਕਿ ਨੋਟਿਸ ਪੀਰੀਅਡ ਵਿੱਚ ਛੋਟ ਦੇਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ, ਸਗੋਂ ਰਾਜ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਇਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦਾ ਵੀਆਰਐਸ ਰੱਦ ਕਰ ਦਿੱਤਾ ਗਿਆ ਸੀ।

 

LEAVE A REPLY

Please enter your comment!
Please enter your name here