ਤਰਨਤਾਰਨ ਘਰ ਦੇ ਬਾਹਰ ਫਾਇਰਿੰਗ ਕਰ ਕੇ ਬਦਮਾਸ਼ ਫਰਾਰ, ਜਾਂਚ ਵਿੱਚ ਜੁਟੀ ਪੁਲਿਸ

1
100013
ਤਰਨਤਾਰਨ ਘਰ ਦੇ ਬਾਹਰ ਫਾਇਰਿੰਗ ਕਰ ਕੇ ਬਦਮਾਸ਼ ਫਰਾਰ, ਜਾਂਚ ਵਿੱਚ ਜੁਟੀ ਪੁਲਿਸ

ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਸਰਾਏ ਅਮਾਨਤ ਖਾਂ ਵਿੱਚ ਸਥਿਤ ਇੱਕ ਘਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਹੁਣ ਪੁਲਿਸ ਬਣਦੀ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਪਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਆਪਣੇ ਘਰ ਬੈਠ ਕੇ ਖਾਣਾ ਖਾ ਰਿਹਾ ਸੀ। ਉਦੋਂ ਅਚਾਨਕ ਘਰ ਦੇ ਬਾਹਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਉਸ ਨੇ ਦੇਖਿਆ ਕਿ ਘਰ ਦੇ ਗੇਟ ‘ਤੇ ਤਿੰਨ ਗੋਲੀਆਂ ਦੇ ਨਿਸ਼ਾਨ ਸਨ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਵੀ ਘਰਾਂ ਤੋਂ ਬਾਹਰ ਆ ਗਏ ਅਤੇ ਮੋਟਰਸਾਈਕਲ ਸਵਾਰ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਪਰਮਜੀਤ ਸਿੰਘ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਕਿਉਂਕਿ ਉਸ ਦੇ ਪਰਿਵਾਰ ਨੂੰ ਜਾਨ-ਮਾਲ ਦਾ ਖ਼ਤਰਾ ਹੈ। ਹਮਲਾਵਰਾਂ ਨੂੰ ਵੀ ਜਲਦੀ ਕਾਬੂ ਕੀਤਾ ਜਾਵੇ। ਦੂਜੇ ਪਾਸੇ ਥਾਣਾ ਸਰਾਏ ਅਮਾਨਤ ਖਾਂ ਦੀ ਇੰਚਾਰਜ ਇੰਸਪੈਕਟਰ ਰਜਿੰਦਰ ਕੌਰ ਨੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਹਮਲਾਵਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਹਮਲਾਵਰ ਸੀ.ਸੀ.ਟੀ.ਵੀ ਫੁਟੇਜ ‘ਚ ਕੈਦ ਹੋ ਗਏ ਹਨ। ਇਸ ਫੁਟੇਜ ਦੀ ਮਦਦ ਨਾਲ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

1 COMMENT

  1. I truly appreciated the work you’ve put forth here. The sketch is tasteful, your authored material stylish, yet you appear to have developed some nervousness regarding what you intend to deliver next. Rest assured, I’ll return more regularly, much like I’ve done almost constantly, should you maintain this upward trajectory.

LEAVE A REPLY

Please enter your comment!
Please enter your name here