ਪੰਜਾਬ ਵਿੱਚ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਤੀਜੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀਆਂ ਦਾਖ਼ਲ

0
100040
ਪੰਜਾਬ ਵਿੱਚ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਤੀਜੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀਆਂ ਦਾਖ਼ਲ

2024 ਦੀਆਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਤੀਜੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਤੋਂ ਇੱਕ-ਇੱਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ, ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਇਸੇ ਤਰ੍ਹਾਂ ਫਰੀਦਕੋਟ ਤੋਂ ਤਿੰਨ ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ, ਇੱਥੋਂ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟਾਂ ਲਈ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ।

ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ।

LEAVE A REPLY

Please enter your comment!
Please enter your name here