ਰੇਲਵੇ ‘ਚ ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਜ਼ਰੂਰੀ ਖ਼ਬਰ, 69 ਰੇਲਾਂ ਹੋਈਆਂ ਰੱਦ, 115 ਦੇ ਰੂ

0
100046

 

ਭਾਰਤੀ ਰੇਲਵੇ: ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਹੋਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਟਰੇਨਾਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ 184 ਟਰੇਨਾਂ ਪ੍ਰਭਾਵਿਤ ਹੋਣਗੀਆਂ। ਇਸ ‘ਚ ਕੁਝ ਟਰੇਨਾਂ ਨੂੰ Short Teminate ਕਰ ਦਿੱਤਾ ਗਿਆ ਹੈ, ਜਦਕਿ 115 ਤੋਂ ਜ਼ਿਆਦਾ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ। ਇਸ ਦੌਰਾਨ 69 ਟਰੇਨਾਂ ਰੱਦ ਰਹਿਣਗੀਆਂ। ਇਨ੍ਹਾਂ ਵਿੱਚ ਦਿੱਲੀ ਜਾਣ ਵਾਲੀਆਂ ਗੱਡੀਆਂ ਦੇ ਨਾਲ-ਨਾਲ ਚੰਡੀਗੜ੍ਹ-ਅੰਮ੍ਰਿਤਸਰ ਰੂਟ ਦੀਆਂ ਕਈ ਟਰੇਨਾਂ ਵੀ ਸ਼ਾਮਲ ਹਨ।

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਸ਼ਾਨ-ਏ-ਪੰਜਾਬ, ਸ਼ਤਾਬਦੀ ਐਕਸਪ੍ਰੈਸ ਅਤੇ ਗਰੀਬ ਰੱਥ ਵਰਗੀਆਂ ਪ੍ਰਮੁੱਖ ਟਰੇਨਾਂ ਵੀ ਕਰੀਬ 23 ਘੰਟੇ ਦੇਰੀ ਨਾਲ ਚੱਲੀਆਂ। ਅੰਦਾਜ਼ਾ ਹੈ ਕਿ ਅੱਜ ਵੀ ਇਹ ਟਰੇਨਾਂ ਦੇਰੀ ਨਾਲ ਚੱਲਣਗੀਆਂ। ਦਿੱਲੀ ਤੋਂ ਆਉਣ ਵਾਲੀਆਂ ਜ਼ਿਆਦਾਤਰ ਐਕਸਪ੍ਰੈਸ ਟਰੇਨਾਂ ਲਗਾਤਾਰ ਲੇਟ ਹੋ ਰਹੀਆਂ ਹਨ। ਇਸ ਪੂਰੀ ਘਟਨਾ ਕਾਰਨ ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਸ਼ੰਭੂ ਬਾਰਡਰ ‘ਤੇ 13 ਫਰਵਰੀ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਬੈਠੇ ਹੋਏ ਹਨ, ਉਨ੍ਹਾਂ ਨੇ ਸਰਕਾਰ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣ ਪਰ ਉਨ੍ਹਾਂ ਦੀ ਨਹੀਂ ਮੰਨੀ ਗਈ। ਇਸ ਤਹਿਤ ਕਿਸਾਨਾਂ ਨੇ ਰੇਲਵੇ ਟ੍ਰੈਕ ‘ਤੇ ਧਰਨਾ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਰੇਲਵੇ ਟ੍ਰੈਕ ‘ਤੇ ਧਰਨਾ ਦੇ ਰਹੇ ਹਨ ਜਿਸ ਕਰਕੇ ਰੇਲਵੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਰੋਜ਼ ਕਈ ਰੇਲਾਂ ਦੇਰੀ ਨਾਲ ਚੱਲ ਰਹੀਆਂ ਹਨ ਤਾਂ ਕਈ ਰੱਦ ਹੋ ਰਹੀਆਂ ਹਨ ਅਤੇ ਕਈਆਂ ਦੇ ਰੂਟ ਹੀ ਡਾਇਵਰਟ ਕੀਤੇ ਜਾ ਰਹੇ ਹਨ।

 

LEAVE A REPLY

Please enter your comment!
Please enter your name here