ਸਵਾਤੀ ਮਾਲੀਵਾਲ ਵਿਵਾਦ ‘ਤੇ ਆਮ ਆਦਮੀ ਪਾਰਟੀ ਨੇ ਤੋੜੀ ਚੁੱਪੀ, ਸੰਜੇ ਸਿੰਘ ਨੇ ਕਿਹਾ- ਕੇਜਰੀਵਾਲ ਦੇ PA ਖਿਲਾਫ ਹੋਵੇਗੀ ਸਖਤ ਕਾਰਵਾਈ

0
100088
ਸਵਾਤੀ ਮਾਲੀਵਾਲ ਵਿਵਾਦ 'ਤੇ ਆਮ ਆਦਮੀ ਪਾਰਟੀ ਨੇ ਤੋੜੀ ਚੁੱਪੀ, ਸੰਜੇ ਸਿੰਘ ਨੇ ਕਿਹਾ- ਕੇਜਰੀਵਾਲ ਦੇ PA ਖਿਲਾਫ ਹੋਵੇਗੀ ਸਖਤ ਕਾਰਵਾਈ

‘ਆਪ’ ਨੇ ਕਬੂਲਿਆ ਸਵਾਤੀ ਮਾਲੀਵਾਲ ‘ਤੇ ਹਮਲਾ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ।

‘ਆਪ’ ਸਾਂਸਦ ਸੰਜੇ ਸਿੰਘ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਸਵਾਤੀ ਮਾਲੀਵਾਲ ਉਨ੍ਹਾਂ ਨੂੰ ਮਿਲਣ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ ਸੀ, ਜਿਸ ਦੌਰਾਨ ਮੁੱਖ ਮੰਤਰੀ ਦੇ ਪੀਏ ਵਿਭਵ ਕੁਮਾਰ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਪੀ.ਏ ਖਿਲਾਫ ਕਾਰਵਾਈ ਕਰਨਗੇ।

ਸੰਜੇ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਦੱਸਿਆ ਕਿ ਕੱਲ੍ਹ ਸਵੇਰੇ ਸਵਾਤੀ ਮਾਲੀਵਾਲ ਜੀ ਅਰਵਿੰਦ ਕੇਜਰੀਵਾਲ ਜੀ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੀ ਸੀ, ਉਹ ਡਰਾਇੰਗ ਰੂਮ ਵਿੱਚ ਇੰਤਜ਼ਾਰ ਕਰ ਰਹੀ ਸੀ… ਇਸੇ ਦੌਰਾਨ ਵਿਭਵ ਕੁਮਾਰ ਜੀ ਉੱਥੇ ਆ ਗਏ ਅਤੇ ਉਨ੍ਹਾਂ ਨੇ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਕੀਤਾ। ਸਵਾਤੀ ਮਾਲੀਵਾਲ ਜੀ ਨੇ 112 ਨੰਬਰ ‘ਤੇ ਕਾਲ ਕਰਕੇ ਪੁਲਿਸ ਨੂੰ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਇਸ਼ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਅਰਵਿੰਦ ਕੇਜਰੀਵਾਲ ਨੇ ਪੂਰੀ ਘਟਨਾ ਨੂੰ ਧਿਆਨ ’ਚ ਲਿਆ ਹੈ ਅਤੇ ਇਸ ਪੂਰੇ ਮਾਮਲੇ ’ਚ ਸਖਤ ਕਾਰਵਾਈ ਕਰਨ ਦੀ ਵੀ ਗੱਲ ਆਖੀ ਹੈ ਅਤੇ ਨਿਸ਼ਚਿਤ ਰੂਪ ਤੋਂ ਮੁੱਖ ਮੰਤਰੀ ਨੇ ਗੰਭੀਰਤਾ ’ਚ ਲਿਆ ਹੈ। ਅਸੀਂ ਸਾਰੇ ਸਵਾਤੀ ਸਾਵੀਵਾਲ ਦੇ ਨਾਲ ਹਨ।

 

LEAVE A REPLY

Please enter your comment!
Please enter your name here