ਸ਼ੰਭੂ ਬੈਰੀਅਰ ‘ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ

0
100071
ਸ਼ੰਭੂ ਬੈਰੀਅਰ 'ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ

 

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸ਼ੰਭੂ ਬੈਰੀਅਰ ‘ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੱਜ ਇਸ ਅੰਦੋਲਨ ਨੂੰ 90 ਦਿਨ ਪੂਰੇ ਹੋ ਗਏ ਹਨ ਅਤੇ 22 ਮਈ ਨੂੰ 100 ਦਿਨ ਪੂਰੇ ਹੋਣ ‘ਤੇ ਇੱਥੇ ਵੱਡੀ ਮਾਤਰਾ ਵਿੱਚ ਇਕੱਠ ਕੀਤਾ ਜਾਵੇਗਾ।

ਇਸ ਦੇ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਧੁੱਪ ਤੋਂ ਬਚਣ ਲਈ ਅਤੇ ਹੋਰ ਵੀ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ੰਭੂ ਰੇਲਵੇ ਸਟੇਸ਼ਨ ‘ਤੇ ਵੀ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਚਲਾਇਆ ਜਾ ਰਿਹਾ ਰੋਸ ਧਰਨਾ ਲਗਾਤਾਰ ਜਾਰੀ ਹੈ।

ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਬੈਰੀਅਰ ’ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇਸ ਤਰ੍ਹਾਂ ਕਿਸਾਨ ਅੰਦੋਲਨ ਪੰਜਾਬ ਦੇ ਸ਼ੰਭੂ, ਡੱਬਵਾਲੀ ਤੇ ਖਨੌਰੀ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੀਆਂ ਹੱਦਾਂ ’ਤੇ ਵੀ ਚੱਲ ਰਿਹਾ ਹੈ। ਇਹ ਅੰਦੋਲਨ ਕਿੰਨਾ ਲੰਬਾ ਚੱਲੇਗਾ, ਇਸ ਬਾਰੇ ਤਾਂ ਕੇਂਦਰ ਸਰਕਾਰ ਹੀ ਦੱਸ ਸਕਦੀ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਲੋਕ ਸਭਾ ਚੋਣਾਂ ਸਬੰਧੀ ਅਗਲੇ ਪੜਾਅ ਦਾ ਮਤਦਾਨ ਹੋਣਾ ਹੈ, ਉਸ ਸਬੰਧੀ ਉਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕਰਦੇ ਹਨ ਕਿ ਵੋਟ ਪਾਉਣ ਦਾ ਤੁਹਾਡਾ ਆਪਣਾ ਫ਼ੈਸਲਾ ਹੈ ਪਰ ਅਸੀਂ ਚਾਹੁੰਦੇ ਹਾਂ ਕਿ 22 ਸਾਲ ਦਾ ਨੌਜਵਾਨ ਸ਼ੁਭਕਰਨ ਸਿੰਘ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਲੜਾਈ ਲੜਦਾ ਹੋਇਆ ਮਾਰਿਆ ਗਿਆ ਸੀ, ਨੂੰ ਯਾਦ ਰੱਖਿਆ ਜਾਵੇ।

 

 

LEAVE A REPLY

Please enter your comment!
Please enter your name here