ਹਾਲੇ ਹੋਰ ਸਤਾਵੇਗੀ ਗਰਮੀ, ਮੌਸਮ ਵਿਭਾਗ ਨੇ 7 ਜੂਨ ਤੱਕ ਜਾਰੀ ਕੀਤਾ ਲੂ ਦਾ ਅਲਰਟ

0
78562
ਹਾਲੇ ਹੋਰ ਸਤਾਵੇਗੀ ਗਰਮੀ, ਮੌਸਮ ਵਿਭਾਗ ਨੇ 7 ਜੂਨ ਤੱਕ ਜਾਰੀ ਕੀਤਾ ਲੂ ਦਾ ਅਲਰਟ

 

ਮੌਸਮ ਰਿਪੋਰਟ: ਪਿਛਲੇ ਕਾਫੀ ਦਿਨਾਂ ਤੋਂ ਲੋਕਾਂ ਨੂੰ ਗਰਮੀ ਕਰਕੇ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਉੱਥੇ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲਾਂ ਜਿਹੜਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਤੇ ਸੀ, ਉਹ ਹੁਣ 42 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। ਪਰ ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਲਈ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਤੇ ਹੈ। ਆਉਣ ਵਾਲੇ ਦਿਨਾਂ ‘ਚ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਨਾਲ ਲੋਕਾਂ ਨੂੰ ਜ਼ਿਆਦਾ ਗਰਮੀ ਮਹਿਸੂਸ ਹੋਵੇਗੀ।

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਆਸਪਾਸ ਦੇ ਖੇਤਰ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ(*7*) ਸੀ। ਇਸ ਕਰਕੇ ਮੰਗਲਵਾਰ ਯਾਨੀ 4 ਜੂਨ ਨੂੰ ਮੀਂਹ ਪੈਣਾ ਸੀ। ਪਰ ਚੰਡੀਗੜ੍ਹ ਵਿੱਚ ਮੀਂਹ ਨਹੀਂ ਪਿਆ। ਸਿਰਫ਼ ਤੇਜ਼ ਹਵਾਵਾਂ ਚੱਲੀਆਂ। ਇਨ੍ਹਾਂ ਹਵਾਵਾਂ ਕਾਰਨ ਤਾਪਮਾਨ ‘ਚ ਕੁਝ ਰਾਹਤ ਮਿਲੀ ਹੈ। ਹੁਣ ਹੌਲੀ-ਹੌਲੀ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਕਰਕੇ ਲੋਕਾਂ ਨੂੰ ਮੁੜ ਗਰਮੀ ਦੀ ਮਾਰ ਸਹਿਣੀ ਪਵੇਗੀ। ਇਹ ਵੈਸਟਰਨ ਡਿਸਟਰਬੈਂਸ ਪਹਾੜੀ ਖੇਤਰਾਂ ਵਿੱਚ ਥੋੜਾ ਐਕਟਿਵ ਦੇਖਿਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਸਮੇਂ ‘ਚ ਤਾਪਮਾਨ ‘ਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲੇਗਾ। ਭਲਕੇ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ 3 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲੇਗਾ।

7 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਅਜਿਹੇ ‘ਚ ਮੌਸਮ ਵਿਭਾਗ ਨੇ ਲੋਕਾਂ ਨੂੰ ਦਿਨ ਵੇਲੇ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਹੈ। ਜੇ ਜਰੂਰੀ ਹੋਵੇ, ਤਾਂ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਕਵਰ ਕਰਨ ਅਤੇ ਖੁੱਲ੍ਹੇ ਕੱਪੜੇ ਪਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

 

LEAVE A REPLY

Please enter your comment!
Please enter your name here