12 ਸਾਲਾ ਬੱਚੀ ਨੂੰ ਟਰੱਕ ਨੇ ਦਰੜਿਆ, ਐਕਟਿਵਾ ‘ਤੇ ਮਾਂ ਨਾਲ ਜਾ ਰਹੀ ਸੀ ਸਕੂਲ

0
100018
12 ਸਾਲਾ ਬੱਚੀ ਨੂੰ ਟਰੱਕ ਨੇ ਦਰੜਿਆ, ਐਕਟਿਵਾ 'ਤੇ ਮਾਂ ਨਾਲ ਜਾ ਰਹੀ ਸੀ ਸਕੂਲ

ਚੰਡੀਗੜ੍ਹ ਦੇ ਨਾਲ ਲੱਗਦੇ ਜ਼ੀਰਕਪੁਰ ਵਿੱਚ ਮੰਗਲਵਾਰ ਸਵੇਰੇ ਇੱਕ ਟਰੱਕ ਨੇ ਸਕੂਟਰੀ ਸਵਾਰ ਮਾਂ-ਧੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਜ਼ਖ਼ਮੀ ਹੋ ਗਈ। ਮ੍ਰਿਤਕਾ ਦੀ ਪਛਾਣ ਅਨੰਨਿਆ (12) ਵਜੋਂ ਹੋਈ ਹੈ।

ਅਨੰਨਿਆ ਆਪਣੀ ਮਾਂ ਪੁਸ਼ਪਾ ਨਾਲ ਐਕਟਿਵਾ ‘ਤੇ ਨਗਲਾ ਰੋਡ ‘ਤੇ ਇੱਕ ਪ੍ਰਾਈਵੇਟ ਸਕੂਲ ਜਾ ਰਹੀ ਸੀ। ਮਾਂ ਐਕਟਿਵਾ ਚਲਾ ਰਹੀ ਸੀ ਤੇ ਬੇਟੀ ਪਿੱਛੇ ਬੈਠੀ ਸੀ। ਇਸ ਮੌਕੇ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ, ਇਸ ਦੌਰਾਨ ਅਨੰਨਿਆ ਟਰੱਕ ਵੱਲ ਡਿੱਗ ਪਈ। ਟਰੱਕ ਦਾ ਪਿਛਲਾ ਟਾਇਰ ਉਸ ਦੇ ਸਿਰ ‘ਤੇ ਚੜ੍ਹ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੀ ਮਾਂ ਸੜਕ ਦੇ ਦੂਜੇ ਪਾਸੇ ਡਿੱਗ ਪਈ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ।

ਜ਼ਖ਼ਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਨੰਨਿਆ ਦੀ ਲਾਸ਼ ਡੇਰਾਬੱਸੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਡਰਾਈਵਰ ਨੂੰ ਮੌਕੇ ‘ਤੇ ਹੀ ਹਿਰਾਸਤ ‘ਚ ਲੈ ਲਿਆ। ਟਰੱਕ ਡਰਾਈਵਰ ਦੀ ਪਛਾਣ ਕਾਲੀ ਭੂਸ਼ਨ (23) ਵਾਸੀ ਜੰਮੂ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਹ ਬੱਦੀ ਤੋਂ ਅੰਬਾਲਾ ਸਰੀਆ ਛੱਡਣ ਜਾ ਰਿਹਾ ਸੀ। ਮੋੜ ਹੋਣ ਕਾਰਨ ਉਹ ਐਕਟਿਵਾ ਨੂੰ ਨਹੀਂ ਦੇਖ ਸਕਿਆ ਅਤੇ ਹਾਦਸਾ ਵਾਪਰ ਗਿਆ।

LEAVE A REPLY

Please enter your comment!
Please enter your name here