Lok Sabha Polls 2024 Phase 3 Live Update: ਅੱਜ ਤੀਜੇ ਪੜਾਅ ‘ਚ 93 ਸੀਟਾਂ ‘ਤੇ ਵੋਟਿੰਗ, ਮੈਦਾਨ ‘ਚ 1300 ਤੋਂ ਵੱਧ ਉਮੀਦਵਾਰ

0
100055
Lok Sabha Polls 2024 Phase 3 Live Update: ਅੱਜ ਤੀਜੇ ਪੜਾਅ 'ਚ 93 ਸੀਟਾਂ 'ਤੇ ਵੋਟਿੰਗ, ਮੈਦਾਨ 'ਚ 1300 ਤੋਂ ਵੱਧ ਉਮੀਦਵਾਰ

ਲੋਕ ਸਭਾ ਚੋਣਾਂ 2024 ਫੇਜ਼ 3 ਲਾਈਵ ਅਪਡੇਟ: ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ ਵੋਟਿੰਗ 7 ਮਈ ਯਾਨੀ ਅੱਜ ਹੋ ਰਹੀ ਹੈ। ਇਸ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਉਮੀਦਵਾਰਾਂ ਦੀ ਕਿਸਮਤ ਈਵੀਐੱਮ ‘ਚ ਕੈਦ ਹੋਵੇਗੀ। ਕੜਕਦੀ ਗਰਮੀ ਦੌਰਾਨ ਵੋਟਰਾਂ ਨੂੰ ਘਰਾਂ ਤੋਂ ਬਾਹਰ ਕੱਢਣਾ ਚੋਣ ਕਮਿਸ਼ਨ ਲਈ ਚੁਣੌਤੀ ਬਣਿਆ ਹੋਇਆ ਹੈ।

ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ ਜੋ ਕਿ ਸ਼ਾਮ 5 ਵਜੇ ਖਤਮ ਹੋਵੇਗੀ। ਇਸ ਪੜਾਅ ‘ਚ ਬਿਹਾਰ, ਛੱਤੀਸਗੜ੍ਹ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੇ ਕੁਝ ਵੱਡੇ ਰਾਜਾਂ ‘ਚ ਵੋਟਿੰਗ ਹੋਵੇਗੀ।

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੀ ਇਸੇ ਦਿਨ ਵੋਟਿੰਗ ਹੋਣੀ ਸੀ, ਪਰ ਇੱਥੇ ਵੋਟਿੰਗ 25 ਮਈ ਕਰ ਦਿੱਤੀ ਗਈ ਹੈ। ਸਾਰੀਆਂ ਸੀਟਾਂ ‘ਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਣੀ ਹੈ।

ਤੀਜੇ ਪੜਾਅ ‘ਚ 120 ਔਰਤਾਂ ਸਮੇਤ 1300 ਤੋਂ ਵੱਧ ਉਮੀਦਵਾਰ ਚੋਣ ਮੈਦਾਨ ‘ਚ ਹਨ। ਪ੍ਰਮੁੱਖ ਨੇਤਾਵਾਂ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ (ਗਾਂਧੀਨਗਰ), ਜਯੋਤੀਰਾਦਿਤਿਆ ਸਿੰਧੀਆ (ਗੁਣਾ), ਮਨਸੁਖ ਮਾਂਡਵੀਆ (ਪੋਰਬੰਦਰ), ਪੁਰਸ਼ੋਤਮ ਰੁਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ) ਅਤੇ ਐਸਪੀ ਸਿੰਘ ਬਘੇਲ (ਆਗਰਾ) ਸ਼ਾਮਲ ਹਨ।

 

LEAVE A REPLY

Please enter your comment!
Please enter your name here